by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਕੋਦਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੂਰਮਹਿਲ ਰੋਡ ਕੋਲ ਅਣਪਛਾਤੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਦੀਰਜ ਵਾਸੀ ਪਿੰਡ ਸਿੱਧਵਾਂ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਟੱਕਰ ਮਾਰਨ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਚਾਚੇ ਨੇ ਕਿਹਾ ਕਿ ਉਸ ਦਾ ਭਤੀਜਾ ਦੀਰਜ ਆਪਣੀ ਮਾਂ ਸੰਦੀਪ ਕੌਰ ਨੂੰ ਨਕੋਦਰ ਬੱਸ ਸਟੈਂਡ ਛੱਡ ਕੇ ਘਰ ਵਾਪਸ ਜਾ ਰਿਹਾ ਸੀ, ਜਦੋ ਉਹ ਪੈਟਰੋਲ ਪੰਪ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਟਰੱਕ ਨੇ ਉਸ ਨੂੰ ਭਿਆਨਕ ਟੱਕਰ ਮਾਰ ਦਿੱਤੀ ।ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।