by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਓਡੀਸ਼ਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਰੇਲ ਹਾਦਸੇ 'ਚ ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਲਿਜਾ ਰਹੀ ਬੱਸ ਦੀ ਪਿਕਅੱਪ ਵੈਨ ਨਾਲ ਭਿਆਨਕ ਟੱਕਰ ਹੋ ਗਈ। ਜਿਸ ਨਾਲ ਬੱਸ ਬੈਠੇ ਜਖ਼ਮੀਆਂ ਨੂੰ ਹੋਰ ਗੰਭੀਰ ਸੱਟਾਂ ਲੱਗ ਗਈਆਂ ਹਨ । ਪੱਛਮੀ ਮੋਦਨੀਪੁਰ ਦੇ ਕੋਲ ਇਹ ਵੱਡਾ ਹਾਦਸਾ ਵਾਪਰਿਆ ਹੈ। ਜਿਸ ਕਾਰਨ ਨੈਸ਼ਨਲ ਹਾਈਵੇਅ 'ਤੇ ਜਾਮ ਲੱਗ ਗਿਆ । ਦੱਸਣਯੋਗ ਹੈ ਕਿ ਬੀਤੀ ਦਿਨੀ ਬਾਲਾਸੋਰ ਵਿੱਚ ਰੇਲ ਹਾਦਸੇ ਦੌਰਾਨ 248 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ , ਜਦਕਿ 900 ਤੋਂ ਵੱਧ ਲੋਕ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਜਾ ਰਿਹਾ ਸੀ । ਹਾਦਸੇ ਦਾ ਸ਼ਿਕਾਰ ਬੱਸ ਵੀ ਪੀੜਤਾਂ ਨੂੰ ਲੈ ਕੇ ਹਸਪਤਾਲ ਜਾ ਰਹੀ ਸੀ। ਇਸ ਦੌਰਾਨ ਰਸਤੇ 'ਚ ਪਿਕਅੱਪ ਵੈਨ ਨਾਲ ਭਿਆਨਕ ਟੱਕਰ ਹੋ ਗਈ । ਫਿਲਹਾਲ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।