by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਕੈਨੇਡਾ ਜਾਣ ਲਈ ਸਿਰਸਾ ਦੇ ਇੱਕ ਪਿੰਡ ਦੀ ਰਹਿਣ ਵਾਲੀ ਕੁੜੀ ਨੇ ਆਪਣੀ ਮਾਂ ਤੇ ਭਰਾ ਨਾਲ ਮਿਲ ਕੇ ਸਾਜਿਸ਼ ਕਰਕੇ ਪਿੰਡ ਲਾਲੇਆਣਾ ਦੇ ਇੱਕ ਨੌਜਵਾਨ ਨਾਲ ਵਿਆਹ ਕਰਵਾਇਆ ਤੇ ਸਹੁਰਿਆਂ ਦੇ ਪੈਸਿਆਂ ਨਾਲ ਕੈਨੇਡਾ ਚਲੀ ਗਈ। ਕੁਝ ਸਮੇ ਬਾਅਦ ਉਸ ਨੇ ਆਪਣੇ ਪਤੀ ਨੂੰ ਕੈਨੇਡਾ ਬੁਲਾ ਕੇ ਝੂਠੇ ਮਾਮਲੇ 'ਚ ਫਸਾਉਣ ਦੀ ਧਮਕੀ ਦੇ ਕੇ ਡਿਪੋਟ ਕਰਵਾ ਦਿੱਤਾ ।ਪੀੜਤ ਪਰਿਵਾਰ ਨੇ ਆਪਣੇ ਨਾਲ ਹੋਈ ਧੋਖਾਧੜੀ ਦਾ ਮਾਮਲਾ ਦਰਜ਼ ਕਰਵਾਇਆ। ਪੀੜਤ ਪਰਿਵਾਰ ਨੇ ਕਿਹਾ ਉਨ੍ਹਾਂ ਦੇ ਮੁੰਡੇ ਨੂੰ ਡਿਪੋਟ ਕਰਵਾ ਕੇ ਕਰੀਬ 46 ਲੱਖ ਰੁਪਏ ਦੀ ਠੱਗੀ ਮਾਰੀ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਸ਼ਿਕਾਇਤਕਰਤਾ ਦੀ ਪਤਨੀ ਤੇ ਪਰਿਵਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫ਼ਤ 'ਚੋ ਬਾਹਰ ਹਨ । ਪੁਲਿਸ ਵੱਲੋ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।