by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ NIA ਵਲੋਂ ਮੁੜ ਕਈ ਇਲਾਕਿਆਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ NIA ਟੀਮ ਵਲੋਂ ਇਹ ਛਾਪੇਮਾਰੀ ਸ੍ਰੀ ਮੁਕਤਸਰ ਸਾਹਿਬ ਵਿੱਚ ਤੜਕੇ ਕੀਤੀ ਗਈ।
ਇਸ ਦੌਰਾਨ ਟੀਮ ਵਲੋਂ ਕਈ ਵਿਅਕਤੀਆਂ ਦੇ ਘਰ ਛਾਪਾ ਮਾਰਿਆ ਗਿਆ ।ਟੀਮਾਂ ਵਲੋਂ ਉਕਤ ਵਿਅਕਤੀਆਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਵੀ ਕੀਤੀ ਗਈ। ਫਿਲਹਾਲ NIA ਵਲੋਂ ਇਸ ਛਾਪੇਮਾਰੀ ਨੂੰ ਲੈ ਕੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ।