ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੋਤੇ ਪੁੱਤ ਦੀ ਦਰਦਨਾਕ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ ਪਿੰਡ ਚੋਗਾਵਾਂ ਦੇ ਰਹਿਣ ਵਾਲੇ ਨੌਜਵਾਨ ਰਸਾਲ ਸਿੰਘ ਦੀ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਅੱਜ ਪਿੰਡ ਪਹੁੰਚੀ, ਜਿਸ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਆਪਣੇ ਇਕਲੋਤੇ ਪੁੱਤ ਦੀ ਲਾਸ਼ ਦੇਖ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦੇ ਚਾਚਾ ਜਤਿੰਦਰ ਸਿੰਘ ਨੇ ਦੱਸਿਆ ਕਿ ਰਸਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਉਹ ਚੰਗੇ ਭਵਿੱਖ ਲਈ 20 ਦਿਨ ਪਹਿਲਾਂ ਹੀ ਅਮਰੀਕਾ ਗਿਆ ਸੀ। ਅਮਰੀਕਾ 'ਚ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ।