by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੁਲਟ ਦੇ ਪਟਾਕੇ ਪਾਉਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵਲੋਂ ਇੱਕ ਵਾਰ ਫਿਰ ਬੁਲਟ ਚਲਾਉਣ ਵਾਲੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੁਣ ਬੁਲਟ ਮੋਟਰਸਾਈਕਲ 'ਤੇ ਸਲੰਸਰ ਫਿੱਟ ਕਰਨ ਵਾਲੀ ਮਕੈਨਿਕ ਖ਼ਿਲਾਫ਼ ਵੀ ਮਾਮਲਾ ਦਰਜ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ । ਡਾਇਰੈਕਟਰ ਜਨਰਲ ਪੁਲਿਸ ਵਲੋਂ ਜਾਰੀ ਹੁਕਮਾਂ ਅਨੁਸਾਰ ਟ੍ਰੈਫਿਕ ਪੁਲਿਸ ਵਲੋਂ ਹੁਣ ਬੁਲਟ ਦੇ ਸਲੰਸਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਵਿਅਕਤੀ ਦੇ ਬੁਲਟ ਦਾ ਸਲੰਸਰ ਏਜੰਸੀ ਫਿਟਿਡ ਨਾ ਹੋਵੇ ਲੋੜ ਤੋਂ ਵੱਧ ਆਵਾਜ਼ ਪੈਦਾ ਕਰਦਾ ਹੋਵੇਗਾ ਤੇ ਪਟਾਕੇ ਮਾਰਦਾ ਹੋਵੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੁਣ ਮਕੈਨਿਕਾਂ ਦੇ ਮਾਲਕਾਂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਕਿਸੇ ਵੀ ਵਿਅਕਤੀ ਦੇ ਬੁਲਟ ਦਾ ਸਲੰਸਰ ਬਦਲਿਆ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।