ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ਕਾਰਨ 2 ਮਹਿਲਾਵਾਂ ਤੇ 3 ਵਿਅਕਤੀ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ 'ਚੋ ਇੱਕ ਵਿਅਕਤੀ ਤੇ ਉਸ ਦੀ ਸਾਲੇਹਾਰ ਦੀ ਇਲਾਜ਼ ਦੌਰਾਨ ਮੌਤ ਹੋ ਗਈ ,ਜਦਕਿ ਇੱਕ ਹੋਰ ਮਹਿਲਾ ਦੀਆਂ ਦੋਵੇ ਲੱਤਾਂ ਟੁੱਟ ਗਈਆਂ ਹਨ । ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ ਹਨ । ਦੱਸਿਆ ਜਾ ਰਿਹਾ ਨਵੀ ਆਬਾਦੀ ਵੱਡੀ ਪੋੜੀ ਵਾਸੀ ਤਰਸੇਮ ਆਪਣੀ ਸਾਲੇਹਾਰ ਰਜਨੀ ਪਤਨੀ ਦੀਪਕ ਕੁਮਾਰ ਵਾਸੀ ਚੁਹੜੀਵਾਲਾ ਆਪਣੀ ਭੂਆ ਸੱਸ ਅੰਗੂਰੀ ਦੇਵੀ ਨਾਲ ਮੋਟਰਸਾਈਕਲ ਤੇ ਪਿੰਡ ਚੁਹੜੀਵਾਲਾ ਛੱਡਣ ਲਈ ਜਾ ਰਿਹਾ ਸੀ।
ਜਦੋ ਉਹ ਬਾਈਪਾਸ ਕੋਲ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਕਾਰਨ ਤਿੰਨੋ ਗੰਭੀਰ ਜਖ਼ਮੀ ਹੋ ਗਏ । ਰਾਹਗੀਰਾਂ ਵਲੋਂ ਮੌਕੇ 'ਤੇ ਹੀ ਜਖ਼ਮੀਆਂ ਨੂੰ ਨਿੱਜੀ ਹਸਪਤਾਲ ਇਲਾਜ਼ ਲਈ ਭਰਤੀ ਕਰਵਾਇਆ ਗਿਆ। ਹਾਦਸੇ ਦੌਰਾਨ ਅੰਗੂਰੀ ਦੇਵੀ ਦੀਆਂ ਦੋਵੇ ਲੱਤਾਂ ਟੁੱਟ ਗਈਆਂ, ਜਦਕਿ ਤਰਸੇਮ ਤੇ ਰਜਨੀ ਦੀ ਹਾਲਤ ਗੰਭੀਰ ਹੋਣ ਕਾਰਨ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰ ਰਸਤੇ 'ਚ ਦੋਵਾਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।