by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ 'ਚ 700 ਤੋਂ ਵੱਧ ਜਲੰਧਰ ਦੇ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਕਾਰਨ ਡਿਪੋਰਟ ਨੋਟਿਸ ਭੇਜਿਆ ਗਿਆ । ਜਿਸ ਨੂੰ ਲੈ ਲੈ ਵਿਦਿਆਰਥੀਆਂ ਵਲੋਂ ਧਰਨਾ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ । ਇਸ ਦੌਰਾਨ ਵੀ ਅੱਜ ਕੈਬਨਿਟ ਮੰਤਰੀ ਧਾਲੀਵਾਲ ਵੱਲੋ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ । ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲ ਕਰਦੇ ਹੋਏ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ । ਉਨ੍ਹਾਂ ਨੇ ਲਿਖਿਆ ਕਿ ਕੈਨੇਡਾ ਵਿੱਚੋ ਡਿਪੋਰਟ ਪੰਜਾਬ ਤੇ ਹੋਰ ਜ਼ਿਲ੍ਹਿਆਂ ਦੇ ਬੱਚਿਆਂ ਨਾਲ ਗੱਲਬਾਤ ਕੀਤੀ… ਮੇਰਾ ਦਿਲ ਬਹੁਤ ਦੁੱਖੀ ਹੋਇਆ …… ਮੇਰੇ ਬੱਚੇ ਬਹੁਤ ਪ੍ਰੇਸ਼ਾਨ ਹਨ । ਇਸ ਮਾਮਲੇ ਨੂੰ ਲੈ ਕੇ ਅਸੀਂ ਵਿਸ਼ੇਸ਼ ਚਰਚਾ ਕਰਵਾ ਗਏ । ਜ਼ਿਕਰਯੋਗ ਹੈ ਕਿ ਜਲੰਧਰ ਦੇ ਕਿਸੇ ਟ੍ਰੈਵਲ ਏਜੰਟ ਨੇ ਉਕਤ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਬਣਾ ਕੇ ਕੈਨੇਡਾ ਭੇਜਿਆ ਸੀ । ਹੁਣ ਸਾਰੇ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ ।