ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਤੋਂ ਮਦੰਭਾਗੀ ਘਟਨਾ ਸਾਹਮਣੇ ਆ ਰਹੀ ਹੈ ,ਜਿੱਥੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵੱਡਾ ਭਾਣਾ ਵਾਪਰ ਗਿਆ। ਇਸ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਇਹ ਨੌਜਵਾਨ ਚੀਮਾ ਮੰਡੀ ਦਾ ਰਹਿਣ ਵਾਲਾ ਸੀ ਤੇ ਇਸ ਨਾਲ ਸਹਾਰਨਪੁਰ ਕੋਲ ਸੜਕ ਹਾਦਸਾ ਵਾਪਰ ਗਿਆ । ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਵਾਸੀ ਚੀਮਾ ਮੰਡੀ ਜੋ ਕਿ ਪਿਛਲੇ ਦਿਨੀਂ ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਲਈ ਗਿਆ ਸੀ ਤੇ ਦਰਸ਼ਨ ਕਰਨ ਤੋਂ ਬਾਅਦ ਉਹ ਦੋਸਤਾਂ ਨਾਲ ਵਾਪਸ ਆ ਰਿਹਾ ਸੀ । ਇਸ ਦੌਰਾਨ ਉਨ੍ਹਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ । ਜਿਸ ਕਾਰਨ ਨੌਜਵਾਨ ਗੁਰਮੁਖ ਸਿੰਘ ਦੀ ਮੌਤ ਹੋ ਗਈ ,ਜਦਕਿ ਉਸ ਦੇ ਸਾਥੀ ਗੰਭੀਰ ਜਖ਼ਮੀ ਹੋ ਗਏ । ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਗੁਰਮੁਖ ਸਿੰਘ ਦੇ 2 ਭਰਾ ਸਨ, ਜਿਨ੍ਹਾਂ ,ਚੋ ਵੱਡੇ ਭਰਾ ਦੀ ਪਿਛਲੇ ਸਾਲ ਮੌਤ ਹੋ ਗਈ ਸੀ। ਹੁਣ ਗੁਰਮੁਖ ਸਿੰਘ ਦੀ ਮੌਤ ਹੋਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ,ਜਦਕਿ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ।
by jaskamal