ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬਨੂੜ ਬੈਰੀਅਰ ਵਿੱਚ ਦੇਰ ਰਾਤ ਇੱਕ 21 ਸਾਲਾਂ ਬੀ ਟੈਂਕ ਦੀ ਵਿਦਿਆਰਥੀ ਨੇ 5ਵੀਂ ਮੰਜਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀ ਕਿਰਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਸੂਚਨਾ ਮਿਲੀ ਕਿ ਕਿਸੇ ਨੌਜਵਾਨ ਨੇ 5ਵੀਂ ਮੰਜਿਲ ਤੋਂ ਛਾਲ ਮਾਰੀ ਹੈ । ਸੂਚਨਾ ਮਿਲਦੇ ਹੀ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਤੇ ਉਨ੍ਹਾਂ ਨੇ ਦੇਖਿਆ ਕਿ ਇੱਕ ਨੌਜਵਾਨ ਖੂਨ ਨਾਲ ਲਖਪੱਖ ਹੋ ਗਏ ਪਿਆ ਸੀ । ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ, ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਮ੍ਰਿਤਕ ਨੌਜਵਾਨ ਦੀ ਪਛਾਣ ਉਸਾਮਾ ਬਿਨ ਨਾਸਿਰ ਵਾਸੀ ਮਨੀਪੁਰ ਦੇ ਰੂਪ 'ਚ ਹੋਈ ਹੈ ,ਜੋ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਬੀ ਟੈੱਕ ਦਾ ਵਿਦਿਆਰਥੀ ਸੀ ਤੇ ਪਿਛਲੇ ਕਾਫੀ ਸਮੇ ਤੋਂ ਮਾਨਸਿਕ ਤੋਰ 'ਤੇ ਪ੍ਰੇਸ਼ਾਨ ਸੀ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਲਾਸ਼ ਪਰਿਵਾਰਿਕ ਮੈਬਰਾਂ ਨੂੰ ਸੌਂਪ ਦਿੱਤੀ ਹੈ ।
by jaskamal