by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਜੂਨ ਮਹੀਨੇ ਦੀ ਸ਼ੁਰੂਆਤੀ ਤੋਰ 'ਤੇ ਭਾਰੀ ਮੀਂਹ ਕਾਰਨ ਮੌਸਮ ਸੁਹਾਵਣਾ ਰਿਹਾ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਸੀ ਪਰ ਕੁਝ ਦਿਨਾਂ ਤੋਂ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ,ਉੱਥੇ ਹੀ ਸੂਬੇ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ । ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ 12 ਤੇ 13 ਜੂਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 12 ਜੂਨ ਨੂੰ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੇ ਆਸਾਰ ਹਨ । ਬੀਤੀ ਦਿਨੀਂ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ਼ ਕੀਤਾ ਗਿਆ । ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਦਾ 42.6 ਡਿਗਰੀ ਸੈਲਸੀਅਸ ਰਿਹਾ ,ਜਦਕਿ ਸਭ ਤੋਂ ਘੱਟ ਗੁਰਦਾਸਪੁਰ ਦਾ 38.9 ਡਿਗਰੀ ਸੈਲਸੀਅਸ ਰਿਹਾ ।