by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਮਾਨਸਾ ਵਿਖੇ ਕੀਤੀ ਕੈਬਨਿਟ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਲਾਵਾਰਿਸ ਪਸ਼ੂਆਂ ਕਾਰਨ ਹੋ ਰਹੇ ਸੜਕ ਹਾਦਸਿਆਂ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਗਿਆ । CM ਮਾਨ ਨੇ ਕਿਹਾ ਲਾਵਾਰਿਸ ਪਸ਼ੂਆਂ ਦੀ ਸੰਭਾਲ ਨੂੰ ਲੈ ਕੇ ਵਿਸ਼ੇਸ਼ ਨੀਤੀ ਲਿਆਂਦੀ ਜਾਵੇਗੀ । ਇਸ ਦੇ ਨਾਲ ਲਾਵਾਰਿਸ ਪਸ਼ੂਆਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਿਕ ਮੈਬਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਕੈਬਨਿਟ ਦੌਰਾਨ 14239 ਅਧਿਆਪਕਾਂ ਨੂੰ ਪੱਕੇ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ ।