by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਾਵਕਾਮ ਦਫਤਰ ਦੇ ਬਾਹਰ ਪਿਛਲੇ ਕਈ ਦਿਨਾਂ ਤੋਂ ਕਿਸਾਨ ਧਰਨੇ 'ਤੇ ਬੈਠੇ ਹਨ। ਉੱਥੇ ਹੀ ਅੱਜ ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ ਹੋਈ ਹੈ । ਦੱਸਿਆ ਜਾ ਰਿਹਾ ਪੁਲਿਸ ਨੇ IG ਮੁਖਵਿੰਦਰ ਸਿੰਘ ਦੀ ਅਗਵਾਈ ਹੇਠਾਂ ਪੁਲਿਸ ਟੀਮਾਂ ਵਲੋਂ ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸ ਦਈਏ ਕਿ ਗੁਰਨਾਮ ਦੀ ਰਿਹਾਈ ਤੇ ਸੂਰਜਮੁਖੀ ਦੀ ਘਟੋ -ਘੱਟ ਸਮਰਥਨ ਮੁੱਲ 'ਤੇ ਖਰੀਦ ਦੀ ਮੰਗ ਨੂੰ ਲੈ ਕੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਧਰਨੇ ਤੇ ਬੈਠੇ ਹੋਏ ਸਨ। ਅੱਜ ਸਵੇਰੇ 6 ਵਜੇ ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ 'ਚ ਲਿਆ ਤੇ ਉਨ੍ਹਾਂ ਦਾ ਸਾਮਾਨ ਆਪਣੇ ਨਾਲ ਲੈ ਗਈ ।