by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਬੈਂਕ ਵਿੱਚ ਭਿਆਨਕ ਅੱਗ ਲੱਗ ਗਈ ਹੈ। ਬੈਂਕ ਸਟਾਫ਼ ਵੱਲੋ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਧਿਕਾਰੀਆਂ ਵਲੋਂ ਪਹੁੰਚ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਦੱਸਿਆ ਜਾ ਰਿਹਾ ਬੈਂਕ 'ਚ ਅੱਗ ਲੱਗਣ ਤੋਂ ਬਾਅਦ ਧੂੰਏ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ।ਜਿਸ ਤੋਂ ਬਾਅਦ ਅਧਿਕਾਰੀਆਂ ਵਲੋਂ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ।ਅਧਿਕਾਰੀਆਂ ਅਨੁਸਾਰ ਧੂੰਏ ਨੂੰ ਬਾਹਰ ਕੱਢਣ ਲਈ ਇਮਾਰਤ ਦੇ ਸ਼ੀਸ਼ੇ ਤੋੜ ਦਿੱਤੇ ਗਏ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ , ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ।