by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪਾਣੀ ਦੇ ਮੁੱਦੇ ਨੂੰ ਲੈ ਕੇ ਚਿੱਠੀ ਲਿਖੀ ਹੈ। ਦੱਸਿਆ ਜਾ ਰਿਹਾ ਇਸ 'ਚ BBMB ਤੋਂ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਦਾ ਮੁੱਦਾ ਚੁੱਕਿਆ ਗਿਆ । CM ਮਾਨ ਨੇ ਹਿਮਾਚਲ ਨੂੰ ਪਾਣੀ ਦੇਣ 'ਤੇ NOC ਦੀ ਸ਼ਰਤ ਹਟਾਉਣ ਦਾ ਵਿਰੋਧ ਕੀਤਾ ਹੈ । ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ BBMB ਨੂੰ ਪਾਣੀ ਦੇਣ ਦੇ ਆਦੇਸ਼ ਜਾਰੀ ਨਹੀ ਕਰ ਸਕਦੀ ਹੈ। BBMB ਸਿਰਫ ਪ੍ਰਬੰਧਨ ਲਈ ਹੈ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਦੇ ਉਹ ਆਦੇਸ਼ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ ਕਿਉਕਿ BBMB ਤੋਂ ਪਾਣੀ ਸਪਲਾਈ ਦਾ ਪੈਮਾਨਾ ਪਹਿਲਾਂ ਹੀ ਤੈਅ ਹੈ ।