by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪਾਰਕਿੰਗ ਢਹਿਣ ਕਾਰਨ ਕਈ ਵਾਹਨਾਂ ਦਾ ਭਾਰੀ ਨੁਕਸਾਨ ਹੋ ਗਿਆ ਤੇ ਮਲਬੇ ਹੇਠਾਂ ਦੱਬ ਗਏ। ਇਹ ਘਟਨਾ ਬੀਤੀ ਦੀਨੀ ਮੋਹਾਲੀ ਦੇ ਸੈਕਟਰ -83 ਇਲਾਕੇ 'ਚ ਵਾਪਰੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀ ਹੋਇਆ ਹੈ। ਪਾਰਕਿੰਗ ਉਸ ਸਮੇ ਢਹਿ ਗਈ, ਜਦੋ ਇੱਕ ਇਮਾਰਤ ਦੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ। ਇਹ ਸਾਰੀ ਘਟਨਾ ਮੌਕੇ 'ਲੱਗੇ CCTV ਕੈਮਰੇ 'ਚ ਕੈਦ ਹੋ ਗਈ । CCTV ਵਿਚ ਦੇਖਿਆ ਜਾ ਸਕਦਾ ਹੈ ਕਿ 2 ਪਹੀਆ ਵਾਹਨ ਤੇ 2 ਕਾਰਾ ਪਾਰਕਿੰਗ ਦੇ ਨਾਲ ਡੂੰਘੇ ਟੋਏ 'ਚ ਡਿੱਗ ਗਏ ਹਨ, ਹਾਲਾਂਕਿ ਇਸ ਹਾਦਸੇ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀ ਹੋਇਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।