by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਟੋਰਾਂਟੋ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਹਾਈਵੇਅ 'ਤੇ ਬਜ਼ੁਰਗਾਂ ਨੂੰ ਲੈ ਕੇ ਜਾ ਰਹੀ ਬੱਸ ਮੈਸੀ ਟ੍ਰੇਲਰ ਟਰੱਕ ਨਾਲ ਟਕਰਾ ਗਈ। ਜਿਸ ਕਾਰਨ 15 ਲੋਕਾਂ ਦੀ ਦਰਦਨਾਕ ਮੌਤ ਹੋ ਗਈ ,ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੈਨੇਡੀਅਨ ਪੁਲਿਸ ਅਧਿਕਾਰੀ ਰੌਬ ਹਿੱਲ ਨੇ ਦੱਸਿਆ ਕਿ ਬੱਸ 'ਚ ਕੁੱਲ 30 ਲੋਕ ਸਵਾਰ ਸਨ ,ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਅਧਿਕਾਰੀ ਨੇ ਕਿਹਾ ਇਸ ਦਿਨ ਨੂੰ ਕੈਨੇਡਾ ਭਰ 'ਚ ਇੱਕ ਵੱਡੇ ਹਾਦਸੇ ਵਜੋਂ ਕੋਈ ਨਹੀਂ ਭੁੱਲ ਸਕਦਾ ਹੈ। ਇਹ ਘਟਨਾ ਵਿਨੀਪੈਗ ਦੇ ਪੱਛਮ 'ਚ ਕਾਰਬੇਰੀ ਕੋਲ ਵਾਪਰਿਆ ਹੈ ,ਜਦੋ ਡਾਉਫਿਨ ਸ਼ਹਿਰ ਦੇ ਬਜ਼ੁਰਗ ਨਾਗਰਿਕਾਂ ਨੂੰ ਲੈ ਕੇ ਬੱਸ ਹਾਈਵੇਅ ਤੋਂ ਲੈ ਕੇ ਜਾ ਰਹੀ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।