by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ : ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਨੂੰ ਛੱਡ ਦਿੱਤਾ ਹੈ। ਹੁਣ ਗਿਆਨੀ ਰਘਵੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ । ਉੱਥੇ ਹੀ ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹਨ ,ਇਸ ਤੋਂ ਪਹਿਲਾਂ ਗਿਆਨੀ ਰਘਵੀਰ ਸਿੰਘ ਕੇਸਗੜ੍ਹ ਸਾਹਿਬ ਜਥੇਦਾਰ ਸਨ।
ਦੱਸਿਆ ਜਾ ਰਿਹਾ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ । ਦੱਸਣਯੋਗ ਹੈ ਕਿ ਪਿਛਲੇ ਕਾਫੀ ਸਮੇ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ ।