by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਕਾਫਲੇ ਦੀ ਗੱਡੀ ਫਰੀਦਕੋਟ ਦੇ ਪਿੰਡ ਝੋਟੀਵਾਲਾ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਗੱਡੀ ਵਿਧਾਇਕ ਨੂੰ ਲੈਣ ਜਾ ਰਹੀ ਸੀ ਤਾਂ ਅਚਾਨਕ ਫਰੀਦਕੋਟ ਸਾਦਿਕ ਰੋਡ ਕੋਲ ਇਹ ਹਾਦਸਾ ਵਾਪਰ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੱਡੀ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਈ ਹੈ। ਹਾਦਸੇ 'ਚ 2 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫਿਲਹਾਲ ਗੱਡੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।