by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਮੋਟੇਮਾਜਰਾ 'ਚ ਇੱਕ ਵਿਅਕਤੀ ਦੀ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਉਹ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ ਤੇ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਕੁਲਵੀਰ ਸਿੰਘ ਮਕਾਨਾਂ ਦੇ ਲੈਟਰਾਂ ਦੇ ਸਰੀਏ ਦਾ ਜਾਲ ਬੰਨ੍ਹਣ ਤੇ ਚਾਦਰਾਂ ਦੇ ਸ਼ੈਡ ਬਣਾਉਣ ਦਾ ਕੰਮ ਕਰਦਾ ਸੀ। ਬੀਤੀ ਸ਼ਾਮ ਉਹ ਕੰਮ ਕਰਦੇ ਹੋਏ ਬਿਜਲੀ ਦੀਆਂ ਤਾਰਾਂ ਨਾਲ ਛੂਹ ਗਿਆ ਤੇ ਕਰੰਟ ਲੱਗਣ ਕਾਰਨ ਉਹ ਬੁਰੀ ਤਰਾਂ ਝੁਲਸ ਗਿਆ। ਸ਼ੈਡ ਦਾ ਕੰਮ ਕਰਵਾਉਣ ਵਾਲੇ ਵਿਅਕਤੀ ਤੇ ਕੁਲਵੀਰ ਸਿੰਘ ਪਰਿਵਾਰਿਕ ਮੈਬਰਾਂ ਨੇ ਉਸ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ, ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ।