by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਲੁੱਟ ਮਾਮਲੇ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਇੰਡ ਮੋਨਾ ਡਾਕੂ ਹਸੀਨਾ ਨੂੰ ਉਸ ਦੇ ਪਤੀ ਜਸਵਿੰਦਰ ਸਿੰਘ ਸਮੇਤ ਉਤਰਾਖੰਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦਈਏ ਕਿ ਪਿਛਲੇ ਦੀਨੀ CMS ਕੰਪਨੀ 'ਚ ਡਾਕੂ ਹਸੀਨਾ ਵਲੋਂ ਆਪਣੇ ਸਾਥੀਆਂ ਸਮੇਤ 8 ਕਰੋੜ 49 ਲੱਖ ਰੁਪਏ ਦੀ ਲੁੱਟ ਕੀਤੀ ਗਈ ਸੀ ।ਇਸ ਮਾਮਲੇ ਵਿੱਚ ਪੁਲਿਸ ਨੇ ਪਹਿਲਾਂ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਸੀ, ਜਦਕਿ ਅੱਜ ਮੁੱਖ 2 ਦੋਸ਼ੀਆਂ ਡਾਕੂਹਸੀਨਾ ਤੇ ਉਸ ਦੇ ਪਤੀ ਨੂੰ ਪੁਲਿਸ ਨੇ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੂੰ 5 ਕਰੋੜ 75 ਲੱਖ ਰੁਪਏ ਦੀ ਰਿਕਵਰੀ ਹੋ ਚੁੱਕੀ ਹੈ ।