by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਕਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕਾਰ ਤੇ ਪਿਕਅੱਪ ਵਿਚਾਲੇ ਭਿਆਨਕ ਟੱਕਰ ਦੌਰਾਨ 10 ਮਹੀਨੇ ਦੇ ਬੱਚੇ ਸਮੇਤ ਇੱਕ ਮਹਿਲਾ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਵਾਪਰਿਆ ਹੈ ।ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਤੇ ਫਰੂਟ ਨਾਲ ਭਰੀ ਪਿਕਅੱਪ ਜੀਪ ਵੀ ਪਲਟ ਗਈ। ਇਸ ਹਾਦਸੇ ਵਿੱਚ 10 ਮਹੀਨੇ ਦੇ ਬੱਚੇ ਤੇ ਉਸ ਦੀ ਦਾਦੀ ਦੀ ਮੌਤ ਹੋ ਗਈ ,ਜਦਕਿ ਹਾਦਸੇ ਵਿੱਚ ਬੱਚੇ ਦੀ ਮਾਂ ਦੀ ਟੰਗ ਟੁੱਟ ਗਈ ਤੇ ਦਾਦੇ ਦੇ ਗੰਭੀਰ ਸੱਟਾਂ ਲੱਗੀਆਂ ਹਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।