by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਈ ਭਾਗੋ ਆਰਮਡ ਫੋਰਸਿਜ਼ ਫ਼ਾਰ ਗਰਲਜ਼ ਦੀਆਂ 2 ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਤੇ ਪ੍ਰਭਸਿਮਰਨ ਕੌਰ ਨੇ ਪਰਿਵਾਰ ਸਮੇਤ ਪੂਰੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਇਵਰਾਜ ਕੌਰ ਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਐਕਡਮੀ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਨ ਦੀ ਗੱਲ ਹੈ। ਜਾਣਕਾਰੀ ਅਨੁਸਾਰ ਫਲਾਇੰਗ ਅਫਸਰ ਇਵਰਾਜ ਕੌਰ ਜੋ ਕਿ ਫਲਿੰਗ ਬ੍ਰਾਂਚ ਵਿੱਚ ਹੈਲੀਕਾਪਟਰ ਪਾਇਲਟ ਜੁਆਇੰਟ ਕਰੇਗੀ ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ, ਜਦਕਿ ਪ੍ਰਭਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ, ਉੱਥੇ ਪੰਜਾਬ ਦੇ ਰੁਜ਼ਗਾਰ ਮੰਤਰੀ ਅਮਨ ਅਰੋੜਾ ਨੇ ਦੋਵਾਂ ਨੂੰ ਵਧਾਈ ਦਿੰਦੇ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ, ਇਹ ਬਹੁਤ ਦੀ ਮਾਣ ਦੀ ਗੱਲ ਹੈ।