by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਦੇ ਪਿੰਡ ਫਿਦਕਲਾਂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਰੂਦੁਆਰਾ ਸਾਹਿਬ 'ਚ ਦੇਰ ਰਾਤ ਅੱਗ ਲੱਗ ਗਈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਨੁਕਸਾਨ ਪਹੁੰਚਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਘਟਨਾ ਵਾਲੀ ਥਾਂ 'ਤੇ SSP ਹਰਜੀਤ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਗਏ । ਅਧਿਕਾਰੀਆਂ ਵਲੋਂ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਪਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਗੁਰੂਘਰ ਦੇ ਗ੍ਰੰਥੀ ਅਨੁਸਾਰ ਘਟਨਾ ਸਮੇ ਪਵਿੱਤਰ ਗ੍ਰੰਥ ਦੇ 7 ਸਰੂਪ ਸਨ ,ਜਿਨ੍ਹਾਂ 'ਚੋ 1 ਸਰੂਪ ਦਾ ਬੁਰੀ ਤਰਾਂ ਨੁਕਸਾਨ ਹੋ ਗਿਆ। ਅੱਗ ਦੀ ਸੂਚਨਾ ਮਿਲਦੇ ਹੀ ਸਾਰੇ ਸਗੰਤ ਗੁਰੂਦੁਆਰਾ ਸਾਹਿਬ ਪਹੁੰਚ ਗਈ। ਉੱਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਵੀ ਘਟਨਾ ਵਲੋਂ ਥਾਂ ਦਾ ਜਾਇਜ਼ਾ ਲਿਆ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।