by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਾਜ਼ਿਲਕਾ ਦੇ ਪਿੰਡ ਚੱਕ ਪੱਖੀ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੇਲ ਇੰਜਣ ਦੀ ਲਪੇਟ ਵਿੱਚ ਆਉਣ ਨਾਲ 12ਵੀਂ ਜਮਾਤ ਦੇ ਵਿਦਿਆਰਥੀ ਦੇ ਦਰਦਨਾਕ ਮੌਤ ਹੋ ਗਈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ 8 ਵਜੇ ਦੇ ਕਰੀਬ ਇੱਕ ਨੌਜਵਾਨ ਰੇਲਵੇ ਲਾਈਨ ਦੇ ਕਿਨਾਰੇ ਸਟੇਸ਼ਨ 'ਤੇ ਪਲੇਟਫਾਰਮ ਦੇ ਹੇਠਾਂ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਬਠਿੰਡਾ ਤੋਂ ਆ ਰਹੇ 1 ਇੰਜਣ ਨੇ ਉਸ ਨੂੰ ਟੱਕਰ ਮਾਰ ਦਿੱਤੀ। GRP ਅਧਿਕਾਰੀ ਭਜਨ ਸਿੰਘ ਨੇ ਦੱਸਿਆ ਕਿ ਮੁੰਡੇ ਦੀ ਮੌਤ ਹੋ ਚੁੱਕੀ ਹੈ, ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮੁੰਡੇ ਦੇ ਜੇਬ 'ਚੋ ਮਿਲੇ ਆਧਾਰ ਕਾਰਡ ਤੋਂ ਉਸ ਦੀ ਪਛਾਣ ਹੋਈ ਹੈ । ਮ੍ਰਿਤਕ ਨੌਜਵਾਨ ਦਾ ਨਾਮ ਆਸ਼ੂ ਦੱਸਿਆ ਜਾ ਰਿਹਾ ,ਜਿਸ ਦੀ ਉਮਰ 17 ਸਾਲ ਸੀ ।