ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਲੈ ਕੇ ਇੱਕ ਨੀਤੀ ਤਿਆਰ ਕੀਤੀ ਜਾ ਰਹੀ ਹੈ। ਜਿਸ ਤਹਿਤ ਮਾਮੂਲੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣ ਵਾਲੇ ਵਿਅਕਤੀਆਂ ਨੂੰ ਜੇਲ੍ਹ ਨਹੀ ਸਗੋਂ ਨਸ਼ਾ ਛੁਡਾਉਂ ਕੇਂਦਰ ਇਲਾਜ਼ ਲਈ ਭੇਜਿਆ ਜਾਵੇਗਾ। ਹਾਲਾਂਕਿ ਅਜਿਹੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ।ਸਮਾਜਿਕ ਸੁਰੱਖਿਆ ,ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੰਜਾਬ ਵਿੱਚ ਮਾਨਸਿਕ ਸਿਹਤ ਮੁੱਦਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ।
ਇਸ ਦੌਰਾਨ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਕਿਹਾ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੀਤੀ ਦਾ ਮੁੱਖ ਮਕਸਦ ਨਸ਼ਾ ਗ੍ਰਸਤ ਜਾਂ ਨ੍ਹਸੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ ਜੋ ਕਿ ਮਾਮੂਲੀ ਮਾਤਰਾ ਵਿੱਚ ਨਸ਼ੇ ਨਾਲ ਫੜੇ ਜਾਣਗੇ । ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜ ਦੀ ਬਜਾਏ ਨਸ਼ਾ ਛੁਡਾਊ ਕੇਂਦਰ ਇਲਾਜ਼ ਲਈ ਭੇਜਣਾ ਹੈ ,ਉੱਥੇ ਹੀ ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਭਾਗ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ।