ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਅਲੋਖ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ 2 ਮਹਿਲਾ ਸਮੇਤ 3 ਜੀਆਂ ਦੀ ਦਰਦਨਾਕ ਮੌਤ ਹੋ ਗਈ । ਹਾਦਸੇ ਦਾ ਸ਼ਿਕਾਰ ਹੋਏ ਤਿੰਨੋ ਜੀਅ ਕਿਸੇ ਰਿਸ਼ਤੇਦਾਰ ਦਾ ਦੇਹਾਂਤ ਹੋਣ 'ਤੇ ਉਸ ਦੇ ਅੰਤਿਮ ਸੰਸਕਾਰ ਤੋਂ ਬਾਅਦ ਆਪਣੇ ਪਿੰਡ ਵਾਪਸ ਜਾ ਰਹੇ ਸਨ। ਇਸ ਦੌਰਾਨ ਇਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਕਾਰ ਚਾਲਕ ਹਰਚੋਵਾਲ ਕੀੜੀ ਮਿੱਲ ਰੋਡ ਤੇ ਜਾ ਰਿਹਾ ਸੀ ਤਾਂ ਪਿੰਡ ਔਲਖ ਦੇ ਵਲੋਂ ਆ ਰਹੇ ਮੋਟਰਸਾਈਕਲ ਸਵਾਰ 1 ਵਿਅਕਤੀ ਤੇ 2 ਮਹਿਲਾਵਾਂ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ । ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ । ਮ੍ਰਿਤਕਾਂ ਦੀ ਪਛਾਣ ਰਸ਼ਪਾਲ ਸਿੰਘ, ਸੋਨੀਆ ਤੇ ਰਿੰਪੀ ਦੇ ਰੂਪ 'ਚ ਹੋਈ ਹੈ । ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ।
by jaskamal