by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਿੱਖੀਵਿੰਡ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇਤਿਹਾਸਕ ਕਸਬਾ ਸੁਰਸਿੰਘ ਦੇ ਇੱਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਗੁਰਜੰਟ ਸਿੰਘ ਵਾਸੀ ਸੁਰਸਿੰਘ ਨੇ ਅੱਜ ਸਵੇਰੇ ਬਾਥਰੂਮ 'ਚ ਜਾ ਕੇ ਨਸ਼ੇ ਦਾ ਟੀਕਾ ਲੈ ਕੇ ਆਪਣੀ ਜਿੰਦਗੀ ਖ਼ਤਮ ਕਰ ਲਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ 2 ਧੀਆਂ ਛੱਡ ਗਿਆ । ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ , ਜਦਕਿ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਗੁਰਜੰਟ ਸਿੰਘ ਨੇ ਆਪਣੇ ਘਰ ਦੇ ਬਾਥਰੂਮ 'ਚ ਜਾ ਕੇ ਨਸ਼ੇ ਦਾ ਟੀਕਾ ਲਗਾਇਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਵਲੋਂ ਪੁਲਿਸ ਤੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ ।