by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਫ਼ਤ ਗੁਰਬਾਣੀ ਪ੍ਰਸਾਰਣ ਕਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਹੁਣ SGPC ਵਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਥਿਤ ਆਪਣੇ ਦਫਤਰ ਵਿੱਚ ਰਿਲੇਅ ਲਈ ਇੱਕ ਸਟੂਡੀਓ ਰੂਮ ਬਣਾਏਗੀ। ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਕਿਹਾ ਕਿ ਇਹ ਪ੍ਰਾਜੈਕਟ ਕਈ ਮਹੀਨੇ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਸੀ । ਇਸ ਸਾਲ ਸ਼੍ਰੋਮਣੀ ਕਮੇਟੀ ਵਲੋਂ ਚੈਨਲ ਲਈ ਨਿਯੁਕਤ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ । ਦੱਸ ਦਈਏ ਕਿ ਜਥੇਦਾਰ ਰਘਬੀਰ ਇਸੰਘ ਨੇ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣੇ ਪ੍ਰਬੰਧ ਕਰਨ ਲਈ ਆਦੇਸ਼ 'ਤੇ ਕੀਤੇ ਗਏ ਕਾਰਜਾਂ ਦੀ ਰਿਪੋਰਟ ਦੇਣ ਲਈ ਕਿਹਾ ਹੈ ।ਉਨ੍ਹਾਂ ਨੇ ਕਿਹਾ ਇਸ ਮਾਮਲੇ ਸਬੰਧੀ ਮੀਟਿੰਗ ਕੀਤੀ ਜਾਵੇਗੀ ।