by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਸ਼ਹਿਰ ਨਵੇਦਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁੱਤ ਦੀ ਮੌਤ ਦੀ ਖ਼ਬਰ ਨਾਲ ਮਾਪਿਆਂ ਦਾ ਰੋ- ਰੋ ਬੁਰਾ ਹਾਲ ਹੈ, ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪਿੰਡ ਮੁਰਾਦਪੁਰ ਦੇ ਰੂਪ 'ਚ ਹੋਈ ਹੈ। ਮਨਦੀਪ ਸਿੰਘ 4 ਸਾਲ ਪਹਿਲਾਂ ਹੀ ਰੋਜ਼ੀ ਰੋਟੀ ਲਈ ਅਮਰੀਕਾ ਗਿਆ ਸੀ, ਉੱਥੇ ਉਹ ਟਰੱਕ ਚਲਾਉਂਦਾ ਸੀ। ਬੀਤੀ ਦਿਨੀਂ ਉਸ ਦੇ ਟਰੱਕ ਦੀ ਟੱਕਰ ਕਿਸੇ ਦੂਜੇ ਟਰੱਕ ਨਾਲ ਹੋ ਗਈ ਤੇ ਉਸ ਦੇ ਟਰੱਕ ਨੂੰ ਭਿਆਨਕ ਅੱਗ ਗਈ। ਇਸ ਦੌਰਾਨ ਮਨਦੀਪ ਸਿੰਘ ਬੁਰੀ ਤਰਾਂ ਝੁਲਸ ਗਿਆ ,ਉਸ ਨੂੰ ਹਸਪਤਾਲ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ, ਅੱਜ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ । ਦੱਸ ਦਈਏ ਕਿ ਮ੍ਰਿਤਕ ਮਨਦੀਪ ਸਿੰਘ ਆਪਣੇ ਪਿੱਛੇ ਮਾਤਾ- ਪਿਤਾ ਤੇ 1 ਭੈਣ ਛੱਡ ਗਿਆ ਹੈ ।