by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਵਾਂ ਕਿਲ੍ਹਾ ਵਿੱਚ ਝੋਨੇ ਲਗਾਉਂਦੇ ਹੋਏ ਗਰੀਬ ਪਰਿਵਾਰ ਦੀ 14 ਸਾਲਾਂ ਕੁੜੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਇੱਕ ਗਰੀਬ ਪਰਿਵਾਰ ਆਪਣੇ ਘਰ ਕੋਲ ਖੇਤਾਂ 'ਚ ਝੋਨਾ ਲੱਗਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ 14 ਸਾਲਾਂ ਕੁੜੀ ਮੋਟਰ ਤੋਂ ਪਾਣੀ ਪੀਣ ਲਈ ਗਈ ਤਾਂ ਮੋਟਰ ਕੋਲ ਬਿਜਲੀ ਦੇ ਖੰਭੇ ਤੋਂ ਕਰੰਟ ਲੱਗ ਗਿਆ। ਮ੍ਰਿਤਕਾ ਦੇ ਪਰਿਵਾਰਿਕ ਮੈਬਰਾਂ ਵੱਲੋ ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ, ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਮ੍ਰਿਤਕਾ ਦੀ ਪਛਾਣ ਪ੍ਰਵੀਨ ਕੌਰ ਦੇ ਰੂਪ ਵਿੱਚ ਹੋਈ ਹੈ। ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਸਾਡਾ ਪਰਿਵਾਰ ਗਰੀਬ ਹੈ ਤੇ 2 ਭੈਣਾਂ ਦੇ ਨਾਲ 1 ਭਰਾ ਹੈ। ਪਰਿਵਾਰ 'ਚ ਕੋਈ ਕਮਾਉਣ ਵਾਲਾ ਨਹੀਂ ਹੈ, ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮਦਦ ਦੀ ਮੰਗ ਕੀਤੀ ਹੈ।