by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ ਜੇਲ੍ਹਾਂ 'ਚ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਅਜਿਹੇ 'ਚ ਫਿਰੋਜ਼ਪੁਰ ਸੈਟਰਲ ਜੇਲ੍ਹ ਅਦੰਰ ਤੋਂ ਫੇਸਬੁੱਕ 'ਤੇ ਲਾਈਵ ਹੋ ਕੇ ਕੁਝ ਕੈਦੀ ਆਪਣੇ ਦੋਸਤ ਦਾ ਜਨਮ ਦਿਨ ਮੰਦੇ ਹੋਏ ਦੇਖਿਆ ਦੇ ਰਹੇ ਹਨ । ਇਹ ਵੀਡੀਓ ਨੇ ਫਿਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ।ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਕਾਰਨ ਹੁਣ ਜੇਲ੍ਹ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਹਨ ।ਪ੍ਰਸ਼ਾਸਨ ਵਲੋਂ ਕੈਦੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਫਿਰੋਜ਼ਪੁਰ ਸੈਂਟਰ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਵੀ ਕੈਦੀ ਬਿਨਾਂ ਕਿਸੇ ਡਰ ਤੋਂ ਫੇਸਬੁੱਕ ਤੋਂ ਲਾਈਵ ਹੋ ਕੇ ਆਪਣੇ ਦੋਸਤ ਨਾਲ ਗੱਲਾਂ ਕਰ ਰਹੇ ਹਨ । ਫਿਲਹਾਲ ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।