by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਦੇ ਪਿੰਡ ਵਿੱਠਵਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਝੋਨੇ ਦੀ ਦਵਾਈ ਵਾਲੀ ਸ਼ੀਸ਼ੀ ਵਿਚ ਪਾਣੀ ਪੀਣ ਕਾਰਨ ਕਿਸਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਜਗਪ੍ਰੀਤ ਸਿੰਘ ਵਾਸੀ ਵਿੱਠਵਾ ਜੋ ਕਿ ਝੋਨੇ ਦੀ ਫਸਲ 'ਤੇ ਦਵਾਈ ਪਾ ਰਿਹਾ ਸੀ। ਇਸ ਦੌਰਾਨ ਉਸ ਨੇ ਦਵਾਈ ਵਾਲੀ ਸ਼ੀਸ਼ੀ ਖਾਲੀ ਕਰਕੇ ਉਸ ਵਿੱਚ ਪਾਣੀ ਪੀ ਲਿਆ। ਜਿਸ ਕਾਰਨ ਉਸ ਦੀ ਸਿਹਤ ਖ਼ਰਾਬ ਹੋ ਗਈ। ਪਰਿਵਾਰਿਕ ਮੈਬਰਾਂ ਵਲੋਂ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਉੱਥੇ ਅੱਜ ਉਸ ਦੀ ਮੌਤ ਹੋ ਗਈ ।ਫਿਲਹਾਲ ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।