by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ , ਜਿੱਥੇ ਵਿਜੀਲੈਂਸ ਟੀਮ ਵਲੋਂ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ । ਦੱਸਿਆ ਜਾ ਰਿਹਾ ਰਣਜੀਤ ਸਿੰਘ ਨੇ 6 ਕਨਾਲ ਤੇ 5 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪਟਵਾਰੀ ਖ਼ਿਲਾਫ਼ ਮਾਮਲਾ ਦਰਜ਼ ਕਰਵਾਇਆ ਸੀ। ਦੋਸ਼ੀ ਪਟਵਾਰੀ ਦੀ ਪਛਾਣ ਜਸਪਾਲ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਰੂਪ 'ਚ ਹੋਈ ਹੈ । ਵਿਜੀਲੈਂਸ ਅਧਿਕਾਰੀ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਪਿਤਾ ਗੁਰਨਾਮ ਸਿੰਘ ਨੇ ਪਿੰਡ ਦੇ ਇੱਕ ਵਸਨੀਕ ਰਾਮ ਕੋਲੋਂ 6 ਕਨਾਲ ਤੇ 5 ਮਰਲੇ ਜ਼ਮੀਨ ਖਰੀਦੀ ਸੀ। ਸਾਲ 2007 'ਚ ਗੁਰਨਾਮ ਸਿੰਘ ਦੀ ਮੌਤ ਹੋ ਗਈ, ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਵਿਰਾਸਤੀ ਇੰਤਕਾਲ ਦਰਜ਼ ਕਰਵਾਉਣ ਲਈ ਬਿਨੈ ਕੀਤਾ ਤਾਂ ਪਟਵਾਰੀ ਜਸਪਾਲ ਸਿੰਘ ਨੇ ਉਸ ਕੋਲੋਂ 2 ਹਜ਼ਾਰ ਰੁਪਏ ਦੀ ਰਿਸ਼ਵਤ ਲਈ।