ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਸੋਨੀਪਤ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਰੌਂਠੇ ਤੇ ਫਿਰ ਨੂਡਲਸ ਖਾਣ ਨਾਲ ਇੱਕ ਮਹਿਲਾ ਤੇ ਉਸ ਦੇ 3 ਬੱਚਿਆਂ ਦੀ ਸਿਹਤ ਖ਼ਰਾਬ ਹੋ ਗਈ। ਜਿਨ੍ਹਾਂ 'ਚ 2 ਬੱਚਿਆਂ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਬੱਚਿਆ ਨੇ ਦੇਰ ਰਾਤ ਨੂੰ ਪਹਿਲਾਂ ਪਰੌਂਠੇ ਤੇ ਫਿਰ ਨੂਡਲਸ ਖਾਧੇ ਸਨ। ਜਿਸ ਤੋਂ ਬਾਅਦ ਉਹ ਕਾਫੀ ਬਿਮਾਰ ਹੋ ਗਏ। ਪੁਲਿਸ ਅਨੁਸਾਰ ਮਰਨ ਵਾਲੇ ਬੱਚਿਆਂ ਦੀ ਪਛਾਣ ਹੇਮਾ ਤੇ ਤਰੁਣ ਦੇ ਰੂਪ 'ਚ ਹੋਈ ਹੈ ,ਜਦਕਿ ਦੋਵਾਂ ਦੇ ਵੱਡੇ ਭਰਾ ਪ੍ਰਵੇਸ਼ ਤੇ ਮਾਂ ਨੂੰ ਇਲਾਜ਼ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ , ਉੱਥੇ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ । ਫਿਲਹਾਲ ਪੁਲਿਸ ਨੇ ਲਾਸ਼ਾ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ । ਪੁਲਿਸ ਅਧਿਕਾਰੀ ਦਵਿੰਦਰ ਨੇ ਕਿਹਾ ਕਿ ਪਰਿਵਾਰਿਕ ਮੈਬਰਾਂ ਵਲੋਂ ਪਰੌਂਠੇ ਤੇ ਨੂਡਲਸ ਖਾਣ ਦੀ ਗੱਲ ਕਹਿ ਜਾ ਰਹੀ ਹੈ ਪਰ ਅਸੀਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗੇਗਾ ਕਿ ਦੋਵੇ ਬੱਚਿਆਂ ਦੀ ਮੌਤ ਕਿਸ ਕਾਰਨ ਹੋਈ ਹੈ ।
by jaskamal