by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਗਰਮੀ ਤੋਂ ਰਾਹਤ ਪਾਉਣ ਲਈ ਨਹਿਰ 'ਚ ਨਹਾਉਣ ਗਏ ਪਿਓ -ਪੁੱਤ ਦੀ ਡੁੱਬਣ ਕਾਰਨ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਦੋਵਾਂ ਦੀਆਂ ਲਾਸ਼ਾਂ ਨੂੰ ਲੱਭਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਨਹਿਰ ਵਿੱਚ ਡੁੱਬਣ ਵਾਲੇ ਪਿਓ ਦੇ ਵੱਡੇ ਪੁੱਤ ਦਾ 3 ਦਿਨ ਬਾਅਦ ਵਿਆਹ ਸੀ । ਇਸ ਘਟਨਾ ਨਾਲ ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ ਹਨ । ਜਾਣਕਾਰੀ ਅਨੁਸਾਰ ਗੁਰਦਿੱਤ ਸਿੰਘ ਆਪਣੇ ਪਿਤਾ ਤਜਿੰਦਰ ਸਿੰਘ ਵਾਸੀ ਪਿੰਡ ਜੋੜਾ ਨਾਲ ਗਰਮੀ ਹੋਣ ਕਾਰਨ ਨਹਿਰ ਘਰਾਟ ਕੈਰੋਂ 'ਚ ਨਹਾਉਣ ਲਈ ਚਲਾ ਗਿਆ । ਇਸ ਦੌਰਾਨ ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇ ਪਿਓ -ਪੁੱਤ ਡੁੱਬ ਗਏ , ਜਿਨ੍ਹਾਂ ਨੂੰ ਬਚਾਉਣ ਦੀ ਲੋਕਾਂ ਵਲੋਂ ਕਾਫੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਵਹਾਅ ਉਨ੍ਹਾਂ ਨੂੰ ਆਪਣੇ ਨਾਲ ਰੋੜ੍ਹ ਕੇ ਲੈ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।