ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਭੁੱਖ ਹੜਤਾਲ 'ਤੇ ਬੈਠੇ ਹੋਏ ਹਨ। ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਸਿੰਘ ਦੀ ਘਰਵਾਲੀ ਕਿਰਨਦੀਪ ਕੌਰ ਦੇ ਨਾਮ ਤੇ ਵਾਇਰਲ ਹੋ ਰਹੀ ਇੱਕ ਪੋਸਟ 'ਚ ਅਜਿਹਾ ਦਾਅਵਾ ਕੀਤਾ ਜਾ ਰਿਹਾ ਹੈ । ਪੋਸਟ 'ਚ ਲਿਖਿਆ ਗਿਆ ਕਿ ਹਰ ਹਫਤੇ ਮੈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਜਾਂਦੀ ਹਾਂ ਤੇ ਅੱਜ ਦੀ ਮੁਲਾਕਾਤ ਦਾ ਸਮਾਂ ਬਹੁਤ ਜਲਦੀ ਨਿਕਲ ਗਿਆ….. ਅੱਜ ਮੈਨੂੰ ਮੁਲਾਕਤ ਦੌਰਾਨ ਪਤਾ ਲੱਗਾ ਕਿ ਅੰਮ੍ਰਿਤਪਾਲ ਸਿੰਘ ਆਪਣੇ ਬਾਕੀ ਸਾਥੀਆਂ ਨਾਲ ਭੁੱਖ ਹੜਤਾਲ 'ਤੇ ਹਨ।
ਇਸ ਦੇ ਕੁਝ ਕਾਰਨ ਹਨ….. ਜਿਨ੍ਹਾਂ 'ਚੋ ਇੱਕ ਕਾਰਨ ਇਹ ਵੀ ਹੈ ਕਿ ਉਨ੍ਹਾਂ ਨੂੰ ਫੋਨ ਕਾਲ ਲਈ ਪੰਜਾਬ ਸਰਕਾਰ ਇਜਾਜ਼ਤ ਨਹੀ ਦੇ ਰਹੀ…. ਜਿਸ ਕਾਰਨ ਉਹ ਆਪਣੇ ਪਰਿਵਾਰਿਕ ਮੈਬਰਾਂ ਨਾਲ ਗੱਲਬਾਤ ਨਹੀ ਕਰ ਪਾ ਰਹੇ। ਉੱਥੇ ਹੀ ਫੋਨ ਨਾ ਹੋਣ ਕਾਰਨ ਉਨ੍ਹਾਂ ਦੀ ਵਕੀਲ ਨਾਲ ਵੀ ਕੋਈ ਗੱਲ ਨਹੀ ਹੋ ਰਹੀ…. ਨਾ ਹੀ ਵਕੀਲਾਂ ਨੂੰ ਕੁਝ ਵੀ ਦੱਸਿਆ ਜਾ ਰਿਹਾ ਹੈ ਤੇ ਨਾ ਪੁੱਛਿਆ ।ਇਸ ਦੌਰਾਨ ਸਾਨੂੰ ਕੇਸ ਲੜਨ ਵਿੱਚ ਮੁਸ਼ਕਲ ਆ ਰਹੀ ਹੈ । ਪੋਸਟ 'ਚ ਲਿਖਿਆ ਗਿਆ ਕਿ ਜੇਲ੍ਹ ਵਿੱਚ ਰੋਟੀ ਦਾ ਪ੍ਰਬੰਧ ਠੀਕ ਨਹੀ ਹੈ, ਜੋ ਵਿਅਕਤੀ ਰੋਟੀ ਬਣਾਉਂਦਾ ਹੈ …. ਉਹ ਤੰਬਾਕੂ ਦੀ ਵਰਤੋਂ ਕਰਦਾ ਹੈ ।ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 18 ਮਾਰਚ ਨੂੰ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ , ਜਦਕਿ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਮੋਗਾ ਦੇ ਪਿੰਡ ਰੋਡੇ ਤੋਂ 36 ਦਿਨਾਂ ਬਾਅਦ ਕਾਬੂ ਕੀਤਾ ਗਿਆ। ਜਿਸ ਤੋਂ ਬਾਅਦ ਉਸ ਨੂੰ ਉਸ ਦੇ ਬਾਕੀ ਸਾਥੀਆਂ ਕੋਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।