ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਆਟੇ 'ਚ ਤੰਬਾਕੂ ਗੁੰਨ੍ਹ ਕੇ ਦਿੱਤਾ ਜਾ ਰਿਹਾ ਹੈ….. ਜੋ ਕਿ ਕਾਫੀ ਮੰਦਭਾਗਾ ਹੈ। ਇਨ੍ਹਾਂ ਨੌਜਵਾਨਾਂ ਦੇ ਧਰਮ ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਤੇ ਪੰਜਾਬ ਸਰਕਾਰ ਨੂੰ ਵੀ ਇਸ 'ਤੇ ਧਿਆਨ ਦੇਣ ਦੀ ਲੋੜ ਹੈ।
ਸਿੱਖ ਅਜਿਹੀ ਕੋਈ ਵੀ ਹਰਕਤ ਨੂੰ ਬਰਦਾਸ਼ਤ ਨਹੀ ਕਰਨਗੇ ।ਦੱਸਣਯੋਗ ਹੈ ਕਿ ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਨਾਮ ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਜਿਸ 'ਚ ਲਿਖਿਆ ਗਿਆ ਕਿ ਹਰ ਹਫਤੇ ਮੈ ਅੰਮ੍ਰਿਤਪਾਲ ਨੂੰ ਮਿਲਣ ਲਈ ਜੇਲ੍ਹ ਜਾਂਦੀ ਹਾਂ ਤੇ ਅੱਜ ਦੀ ਮੁਲਾਕਾਤ ਦੌਰਾਨ ਪਤਾ ਲੱਗਾ ਕਿ….. ਅੰਮ੍ਰਿਤਪਾਲ ਆਪਣੇ ਸਾਥੀਆਂ ਨਾਲ ਭੁੱਖ ਹੜਤਾਲ 'ਤੇ ਹਨ। ਪੋਸਟ 'ਚ ਲਿਖਿਆ ਗਿਆ ਸੀ ਕਿ ਇਸ ਦੇ ਕੁਝ ਕਾਰਨ ਹਨ..... ਜਿਨ੍ਹਾਂ 'ਚੋ ਸਭ ਤੋਂ ਵੱਡਾ ਕਾਰਨ ਹੈ ਕਿ ਜੇਲ੍ਹ ਵਿੱਚ ਰੋਟੀ ਦਾ ਪ੍ਰਬੰਧ ਠੀਕ ਨਹੀ ਹੈ….. ਜੋ ਵਿਅਕਤੀ ਰੋਟੀ ਬਣਾਉਂਦਾ ਹੈ…. ਉਹ ਤੰਬਾਕੂ ਦੀ ਵਰਤੋਂ ਕਰਦਾ ਹੈ ।