by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਮਹਿਲਾਵਾਂ ਦੀ ਭਲਾਈ ਲਈ ਵੱਖ -ਵੱਖ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ, ਉੱਥੇ ਹੀ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਤਾ ਤਹਿਤ ਯੋਗ ਮਹਿਲਾਵਾਂ ਨੂੰ ਦੂਜੀ ਧੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਇੱਕ ਕਿਸ਼ਤ 'ਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਪਹਿਲੀ ਧੀ ਦੇ ਜਨਮ ਲਈ 5 ਹਜ਼ਾਰ ਰੁਪਏ ਵਿੱਤੀ ਮਦਦ ਗਰਭਵਤੀ ਮਹਿਲਾਵਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਦੂਜੀ ਧੀ ਦੇ ਜਨਮ ਤੋਂ ਬਾਅਦ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚਿਆਂ ਦੇ ਘੱਟ ਰਹੇ ਜਨਮ ਸਮੇ ਲਿੰਗ ਅਨੁਪਾਤ 'ਚ ਸੁਧਾਰ ਹੋਵੇਗਾ ।