ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ 100 ਸਾਲ ਪੁਰਾਣੇ ਗੁਰੂਦੁਆਰਾ ਸਾਹਿਬ ਵਿੱਚ ਚੱਲ ਰਹੇ ਕੀਰਤਨ ਨੂੰ ਸ਼ਰਾਰਤੀ ਅਨਸਰਾਂ ਵਲੋਂ ਬੰਦ ਕਰਵਾਉਣ 'ਤੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਵਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਗੁਰੂਦੁਆਰਾ 100 ਸਾਲ ਪੁਰਾਣ ਹੈ…. ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਬਣਿਆ ਹੈ। ਉਨ੍ਹਾਂ ਨੇ ਕਿਹਾ ਕੁਝ ਲੋਕ ਗੁਰੂਦੁਆਰਾ ਸਾਹਿਬ ਵਿਚ ਚੱਲ ਰਹੇ ਸਪੀਕਰਾਂ ਦੀ ਆਵਾਜ਼ ਤੋਂ ਕਾਫੀ ਪ੍ਰੇਸ਼ਾਨ ਸੀ ਤੇ ਇਤਰਾਜ਼ ਕਰ ਰਹੇ ਸਨ।
ਜਿਸ ਨੂੰ ਲੈ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋ ਗੁਰੂਦੁਆਰਾ ਸਾਹਿਬ ਵਿੱਚ ਚੱਲ ਰਹੇ ਕੀਰਤਨ ਨੂੰ ਬੰਦ ਕਰਵਾ ਦਿੱਤਾ ਗਿਆ । ਇਸ ਦੌਰਾਨ ਗੁਰੂ ਘਰ ਵਿੱਚ ਕਾਫੀ ਸਮੇ ਤੱਕ ਹੰਗਾਮਾ ਕੀਤਾ ਗਿਆ ਤੇ ਲੋਕਾਂ ਨੇ ਗੁਰੂਦੁਆਰਾ ਸਾਹਿਬ 'ਚ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਪੁਲਿਸ ਨੇ ਉਨ੍ਹਾਂ ਤੇ ਬਿਨਾਂ ਕਾਰਵਾਈ ਕੀਤੇ ਛੱਡ ਦਿੱਤਾ ਗਿਆ । ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਵੇ ਹੀ ਇਹ ਮਾਮਲਾ ਸ਼ਾਤ ਹੋ ਗਿਆ ਪਰ ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਨੇ ਕਿਹਾ ਲਾਹੌਰ ਦੀਆਂ ਮਸਜਿਦਾਂ 'ਚ ਉੱਚੀ ਆਵਾਜ਼ ਵਿੱਚ ਸਪੀਕਰ ਚਲਾਏ ਜਾਂਦੇ ਹਨ ਪਰ ਉਨ੍ਹਾਂ 'ਤੇ ਕੋਈ ਇਤਰਾਜ਼ ਨਹੀਂ ਹੈ…. ਫਿਰ ਕੀਰਤਨ ਕਰਨ ਤੇ ਇਤਰਾਜ਼ ਕਰਨ ਮੰਦਭਾਗਾ ਹੈ ।