by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਪੜ ਨੈਸ਼ਨਲ ਹਾਈਵੇਅ ਕੋਲ ਪੈਂਦੇ ਪਿੰਡ ਖਟਕੜਾ ਦੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਅੱਜ ਸਵੇਰੇ ਫਗਵਾੜਾ ਵਲੋਂ ਆ ਰਹੀ ਕਾਰ ਨੇ ਸਾਈਕਲ ਸਵਾਰ ਤੇ ਮੋਟਰਸਾਈਕਲ ਸਵਾਰ ਸਮੇਤ ਸਕੂਟੀ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ,ਜਦਕਿ 3 ਲੋਕ ਗੰਭੀਰ ਜਖ਼ਮੀ ਹੋ ਗ।ਏ ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਦੱਸਿਆ ਜਾ ਰਿਹਾ ਸਾਈਕਲਾਂ ਮੋਟਰਸਾਈਕਲ ਤੇ ਐਕਟਿਵਾ ਸਕਾਰ ਲੋਕ ਸਤਿਸੰਗ ਘਰ ਤੋਂ ਵਾਪਸ ਘਰਾਂ ਨੂੰ ਜਾ ਰਹੇ ਸਨ। ਡਾਕਟਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਅਵਤਰਾ ਸਿੰਘ ਪਿੰਡ ਦੁਸਾਂਝ , ਭੁਪਿੰਦਰ ਸਿੰਘ ਤੇ ਅਣਪਛਾਤੇ ਵਿਅਕਤੀ ਨੂੰ ਪੁਲਿਸ ਨੇ ਹਸਪਤਾਲ ਲਿਆਂਦਾ ਸੀ ।ਪੁਲਿਸ ਨੇ ਤਿੰਨਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।