by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਾਪਿਆਂ ਦੇ ਇਕਲੋਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਾਨਕ ਸਿੰਘ ਦੇ ਰੂਪ ਵਿੱਚ ਹੋਈ ਹੈ ।ਇਸ ਖ਼ਬਰ ਤੋਂ ਬਾਅਦ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ। ਮ੍ਰਿਤਕ ਪੰਜਾਬੀ ਨੌਜਵਾਨ ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਨੂਰਪੁਰ ਬੇਟ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਮ੍ਰਿਤਕ ਨੌਜਵਾਨ ਇਟਲੀ ਦੇ ਸ਼ਹਿਰ ਕਰੇਮੇਨਾ ਕੋਲ ਰਹਿੰਦਾ ਸੀ ਤੇ ਫੈਕਟਰੀ ਵਿੱਚ ਕੰਮ ਕਰਦਾ ਸੀ। ਬੀਤੀ ਦਿਨੀਂ ਅਚਾਨਕ ਉਸ ਦੀ ਸਿਹਤ ਖ਼ਰਾਬ ਹੋ ਗਈ,ਜਿਸ ਨੂੰ ਹਸਪਤਾਲ ਲਿਜਾਇਆ ਗਿਆ, ਉੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।