by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਫਿਰੋਜ਼ਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪਿੰਡ ਰਾਉ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਨੌਜਵਾਨ ਨਸ਼ੇ ਦਾ ਕਾਫੀ ਸਮੇ ਤੋਂ ਆਦੀ ਸੀ। ਮ੍ਰਿਤਕ ਨੌਜਵਾਨ ਦੇ ਚਾਚੇ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਪਾਲਾ ਸਿੰਘ ਪਿਛਲੇ ਕਾਫੀ ਸਮੇ ਤੋਂ ਨਸ਼ਾ ਕਰ ਰਿਹਾ ਸੀ ਤੇ ਦੇਰ ਰਾਤ ਉਸ ਨੇ ਨਸ਼ੇ ਦਾ ਟੀਕਾ ਲਗਾਇਆ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਬਲਕਾਰ ਸਿੰਘ ਨੇ ਦੱਸਿਆ ਕਿ ਸਰਵਣ ਦਾ ਇੱਕ ਭਰਾ ਚੰਗੇ ਭਵਿੱਖ ਲਈ ਵਿਦੇਸ਼ ਗਿਆ ਹੋਇਆ ਤੇ ਮ੍ਰਿਤਕ ਸਰਵਣ ਸਿੰਘ ਆਪਣੇ ਮਾਪਿਆਂ ਨਾਲ ਹੀ ਰਹਿੰਦਾ ਸੀ । ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਤੇ ਉਹ ਆਪਣੇ ਪਿੱਛੇ ਪੁੱਤ - ਧੀ , ਪਤਨੀ ਤੇ ਮਾਪੇ ਛੱਡ ਗਿਆ ਹੈ । ਪਰਿਵਾਰਿਕ ਮੈਬਰਾਂ ਦਾ ਰੋ ਰੋ ਬੁਰਾ ਹਾਲ ਹੈ ,ਜਦਕਿ ਉਨ੍ਹਾਂ ਨੇ ਪ੍ਰਸ਼ਾਸਨ ਕੋਲੋਂ ਨਸ਼ੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਤਾਂ ਜੋ ਕਿਸੇ ਹੋਰ ਘਰ ਦਾ ਚਿਹਾਗ ਨਾ ਜਾਵੇ ।