by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਇਲਾਕਿਆਂ 'ਚ ਬੀਤੀ ਦਿਨੀਂ ਤੋਂ ਭਾਰੀ ਬਾਰਿਸ਼ ਹੋਣ ਕਾਰਨ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਾਰਨ ਪੈ ਰਿਹਾ ਹੈ ,ਉੱਥੇ ਹੀ ਸ੍ਰੀ ਅਨੰਦਪੁਰ ਸਾਹਿਬ , ਰੋਪੜ ਸਮੇਤ ਕਈ ਥਾਵਾਂ 'ਤੇ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਦੱਸਿਆ ਜਾ ਰਿਹਾ ਰੂਪਨਗਰ ਦੇ ਸਰਕਾਰੀ ਸਕੂਲਾਂ- ਕਾਲਜਾਂ ਤੇ ਪਿੰਡਾਂ- ਸ਼ਹਿਰਾਂ 'ਚ ਕਾਫੀ ਪਾਣੀ ਭਰ ਗਿਆ । ਜਿਸ ਕਾਰਨ ਬੱਚਿਆਂ ਨੂੰ ਸਕੂਲ -ਕਾਲਜ ਆਉਣ ਜਾਣਾ 'ਚ ਕਾਫੀ ਮੁਸ਼ਕਲ ਆ ਰਹੀ ਹੈ । ਇਸ ਲਈ ਹੁਣ ਸਰਕਾਰ ਵਲੋਂ ਸਰਕਾਰੀ / ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ । ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਭਾਰੀ ਬਾਰਿਸ਼ ਕਾਰਨ ਮੌਸਮ ਦੇ ਹਾਲਾਤ ਨੂੰ ਦੇਖਦੇ ਹੋਏ 10 ਜੁਲਾਈ ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ 'ਚ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ ।