ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਦੀ AGTF ਟੀਮ ਨੂੰ ਵੱਡੀ ਸਫ਼ਲਤਾ ਮਿਲੀ ਹੈ ,ਦੱਸਿਆ ਜਾ ਰਿਹਾ ਪੁਲਿਸ ਟੀਮਾਂ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਣਧੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ । ਗੈਂਗਸਟਰ ਰਣਧੀਰ ਸਿੰਘ 'ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ਼ ਹਨ । ਦੋਸ਼ੀ ਰਣਧੀਰ ਨੂੰ ਗੈਂਗਸਟਰ ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆਂ ਨੇ ਟਾਰਗੇਟ ਕਿਲਿੰਗ ਲਈ ਕਿਰਾਏ 'ਤੇ ਲਿਆ ਸੀ । ਉਸ ਦੇ ਅਜੇ ਹਾਲੇ ਵੱਡੀ ਵਾਰਦਾਤਾਂ ਨੂੰ ਅੰਜਾਮ ਸੀ ਪਰ ਪੁਲਿਸ ਨੇ ਉਸ ਨੂੰ ਪਹਿਲਾਂ ਹੀ ਕਾਬੂ ਕਰ ਲਿਆ।
ਪੁਲਿਸ ਦੀ ਪੁੱਛਗਿੱਛ ਵਿੱਚ ਉਸ ਨੇ ਦੱਸਿਆ ਕਿ ਉਸ ਨੂੰ ਜੱਗੂ ਵਲੋਂ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਅਧਿਕਾਰੀਆਂ ਦੀ ਗ੍ਰਿਫਤ 'ਚੋ ਆਪਣੇ ਸਾਥੀ ਕੈਦੀਆਂ ਨੂੰ ਭਜਾਉਣ ਦਾ ਕੰਮ ਦਿੱਤਾ ਗਿਆ ਸੀ। ਰਣਧੀਰ ਵਲੋਂ ਕੈਦੀਆਂ ਨੂੰ ਭਜਾਉਣ ਲਈ ਪੂਰੀ ਸਾਜਿਸ਼ ਕਰ ਲਈ ਗਈ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਟੀਮਾਂ ਵਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੋਸ਼ੀ ਰਣਧੀਰ ਕੋਲੋਂ ਪੁਲਿਸ ਨੂੰ 1 ਪਿਸਤੌਲ ,10 ਜਿੰਦਾ ਕਾਰਤੂਸ ਬਰਾਮਦ ਹੋਏ ਹਨ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।