by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੈਂਗਸਟਰ ਕੁਲਦੀਪ ਜਗੀਨਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਭਾਜਪਾ ਆਗੂ ਕ੍ਰਿਪਾਲ ਸਿੰਘ ਕਤਲ ਮਾਮਲੇ ਦੇ ਮੁੱਖ ਦੋਸ਼ੀ ਕੁਲਦੀਪ ਨੂੰ ਰੋਡਵੇਜ਼ ਬੱਸ 'ਚ ਰਾਜਸਥਾਨ ਦੀ ਭਰਤਪੁਰ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਗਿਆ ਸੀ । ਇਸ ਦੌਰਾਨ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੁਲਦੀਪ ਨੇ 25 ਤੋਂ ਵੱਧ ਗੋਲੀਆਂ ਮਾਰੀਆਂ ਗਈਆਂ ਹਨ। ਹਮਲਾਵਰਾਂ ਨੇ ਪਹਿਲਾਂ ਅੱਖਾਂ 'ਚ ਮਿਰਚਾਂ ਸੁੱਟੀਆਂ ਤੇ ਫਿਰ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ । ਆਮੋਲੀ ਟੋਲ ਪਲਾਜ਼ਾ ਤੋਂ ਬੱਸ ਨਿਕਲਦੇ ਹੀ ਹਮਲਾਵਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ।