by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਛੀਵਾੜਾ ਸਾਹਿਬ ਦੀ ਇੰਦਰਾ ਕਲੋਨੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਾਣੀ ਦੇ ਵਹਾਅ ਕਾਰਨ ਇੱਕ ਘਰ ਅੰਦਰ ਸੱਪ ਵੜ ਗਿਆ। ਜਿਸ ਕਾਰਨ ਰਿਕਸ਼ਾ ਚਲਾਉਣ ਦਾ ਕੰਮ ਕਰਨ ਵਾਲੇ ਵਿਅਕਤੀ ਨੂੰ ਸੱਪ ਨੇ ਡੱਸ ਲਿਆ ਤੇ ਉਸ ਦੀ ਮੌਤ ਹੋ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਬਚਨ ਸਿੰਘ ਵਾਸੀ ਇੰਦਰਾ ਕਲੋਨੀ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਬਚਨ ਸਿੰਘ ਆਪਣੇ ਘਰ ਸੌਂ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਦੇ ਮੰਜੇ 'ਤੇ ਸੱਪ ਚੜ੍ਹ ਗਿਆ ਤੇ ਉਸ ਦੇ ਭਰਾ ਨੂੰ ਡੱਸ ਦਿੱਤਾ। ਜਿਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ । ਮ੍ਰਿਤਕ ਦੇ ਭਰਾ ਨੇ ਕਿਹਾ ਭਾਰੀ ਮੀਂਹ ਕਾਰਨ ਪਿੰਡਾਂ 'ਚ ਆਏ ਬਰਸਾਤੀ ਪਾਣੀ 'ਚ ਇਹ ਜ਼ਹਿਰੀਲਾ ਸੱਪ ਆ ਗਿਆ, ਜਿਸ ਨੇ ਉਸ ਦੇ ਭਰਾ ਦੀ ਜਾਨ ਲੈ ਲਈ ।