by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੀ ਦਿਨੀਂ ਪੈਰਿਸ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕੀਤਾ ਗਿਆ। PM ਮੋਦੀ ਨੇ ਕਿਹਾ ਕਿ ਭਾਰਤ ਤੇ ਫਰਾਂਸ ਵਿਚਾਲੇ UPI ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਪੈਰਿਸ ਵਿੱਚ ਹੁਣ ਰੁਪਏ ਨਾਲ ਭੁਗਤਾਨ ਕੀਤਾ ਜਾਵੇਗਾ, ਉੱਥੇ ਹੀ ਆਉਣ ਵਾਲੇ ਦਿਨਾਂ 'ਚ ਇਸ ਦੀ ਸ਼ੁਰੂਆਤ ਆਈਫਲ ਟਾਵਰ ਤੋਂ ਕੀਤੀ ਜਾਵੇਗੀ । ਦੱਸਿਆ ਜਾ ਰਿਹਾ ਹੁਣ ਦੋਵੇ ਦੇਸ਼ UPI ਦੀ ਵਰਤੋਂ ਕਰਨ ਲਈ ਸਹਿਮਤ ਹੋ ਗਏ ਹਨ। PM ਮੋਦੀ ਨੇ ਕਿਹਾ ਕਿ ਭਾਰੀ ਦੀ ਧਰਤੀ ਤੇ ਇਹ ਸਭ ਤੋਂ ਵੱਡਾ ਬਦਲਾਅ ਹੋ ਸਦਕਾ ਹੈ। ਇਸ ਦੀ ਕਮਾਨ ਨੌਜਵਾਨਾਂ ਕੋਲ ਹੈ । ਉਨ੍ਹਾਂ ਨੇ ਕਿਹਾ ਇਹ ਭਾਰਤ ਦੀਆਂ ਜਮਹੂਰੀ ਕਦਰਾਂ ਕੀਮਤਾਂ ਨਾਲ ਕਦਮ ਮਿਲਾ ਕੇ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ।