by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਇੱਕ ਵਾਰ ਫਿਰ ਸਮਾਂ ਬਦਲ ਗਿਆ ਹੈ। ਸਰਕਾਰੀ ਆਦੇਸ਼ਾ ਅਨੁਸਾਰ ਹੁਣ ਸੋਮਵਾਰ ਯਾਨੀ 17 ਜੁਲਾਈ ਤੋਂ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ । ਇਸ ਸਬੰਧੀ ਸਰਕਾਰ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ। ਦੱਸ ਦਈਏ ਕਿ ਗਰਮੀਆਂ ਨੂੰ ਦੇਖਦੇ ਹੋਏ ਪਹਿਲਾਂ ਪੰਜਾਬ ਸਰਕਾਰ ਵਲੋਂ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7 ਵਜੇ ਤੋਂ 2 ਵਜੇ ਤੱਕ ਕਰ ਦਿੱਤਾ ਗਿਆ ਸੀ ।