ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ - ਗੋਇੰਦਵਾਲ ਸਾਹਿਬ ਕੋਲ ਪੈਂਦੇ ਖਡੂਰ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ HDFC ਬੈਂਕ ਦੇ ਸਕੂਟਰੀ ਸਵਾਰ 2 ਮੁਲਾਜ਼ਮਾਂ ਨੂੰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਇੱਕ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜਖ਼ਮੀ ਹੋ ਗਿਆ । ਦੱਸਿਆ ਜਾ ਰਿਹਾ ਜਖ਼ਮੀ ਮੁਲਾਜ਼ਮ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ਼ ਕਰ ਲਿਆ ਹੈ । ਵਿਕਾਸ ਨੇ ਸ਼ਿਕਾਇਤ 'ਚ ਕਿਹਾ ਕਿ ਉਸਦੀ ਭੂਆ ਦਾ ਮੁੰਡਾ ਰਾਜੇਸ਼ HDFC ਬੈਂਕ 'ਚ ਕੰਮ ਕਰਦਾ ਹੈ । ਬੈਂਕ ਦੇ ਕਰਮਚਾਰੀ ਜਤਿੰਦਰ ਸਿੰਘ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ । ਇਸ ਦੌਰਾਨ ਮੋਟਰਸਾਈਕਲ ਨੇ ਖਡੂਰ ਸਾਹਿਬ ਰੋਡ ਕੋਲ ਸਕੂਟਰੀ ਨੂੰ ਭਿਆਨਕ ਟੱਕਰ ਮਾਰ ਦਿੱਤੀ । ਜਿਸ ਕਾਰਨ ਦੋਵੇ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਪਰ ਰਾਜੇਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਜਤਿੰਦਰ ਸਿੰਘ ਗੰਭੀਰ ਜਖ਼ਮੀ ਹੈ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal